Saturday, September 12, 2026
Saturday, September 12, 2026
HomePoliticsਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ...

ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਈਡੀ ਭਾਜਪਾ ਦਾ “ਤੋਤਾ” ਬਣ ਚੁੱਕੀ ਹੈ, ਬਾਰ-ਬਾਰ ਭੇਜੀਆਂ ਜਾ ਰਹੀਆਂ ਚਿੱਠੀਆਂ ਦਾ ਮਕਸਦ ਸਿਰਫ਼ ਪੰਜਾਬ ਸਰਕਾਰ ਨੂੰ ਬਦਨਾਮ ਕਰਨਾ ਹੈ: ਕੁਲਦੀਪ ਧਾਲੀਵਾਲ

ਅਸਪੱਸ਼ਟ ਦਸਤਾਵੇਜ਼ਾਂ ‘ਤੇ ਸਪੱਸ਼ਟੀਕਰਨ ਮੰਗਣ ਦੇ ਬਾਵਜੂਦ ਕੋਈ ਵੀ ਈਡੀ ਅਧਿਕਾਰੀ ਪੰਜਾਬ ਪੁਲਿਸ ਹੈੱਡਕੁਆਰਟਰ ਨਹੀਂ ਪਹੁੰਚਿਆ: ਕੁਲਦੀਪ ਧਾਲੀਵਾਲ

ਭਾਜਪਾ ਪੰਜਾਬ ਦੀ ਨੰਬਰ ਇੱਕ ਦੁਸ਼ਮਣ ਹੈ, 750 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਭਾਜਪਾ ਜ਼ਿੰਮੇਵਾਰ ਹੈ: ਕੁਲਦੀਪ ਧਾਲੀਵਾਲ

ਈਡੀ ਦਾ ਮਕਸਦ ਜਾਂਚ ਕਰਨਾ ਨਹੀਂ, ਸਗੋਂ ਪੰਜਾਬ ਸਰਕਾਰ ਅਤੇ ਆਪ ਆਗੂਆਂ ਨੂੰ ਬਦਨਾਮ ਕਰਨ ਲਈ ਮੀਡੀਆ ਵਿੱਚ ਮਾਹੌਲ ਬਣਾਉਣਾ ਹੈ: ਕੁਲਦੀਪ ਸਿੰਘ ਧਾਲੀਵਾਲ

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ‘ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨਾਧਾਰ ਨਹੀਂ ਬਚਿਆ, ਇਸ ਲਈ ਉਹ ਈਡੀ ਦਾ ਸਹਾਰਾ ਲੈ ਰਹੀ ਹੈ। ਈਡੀ ਹੁਣ ਨਿਰਪੱਖ ਏਜੰਸੀ ਨਾ ਰਹਿ ਕੇ ਪੂਰੀ ਤਰ੍ਹਾਂ ਨਾਲ ਭਾਜਪਾ ਦੀ ਸਹਿਯੋਗੀ ਪਾਰਟੀ ਬਣ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਸੀਨੀਅਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਲਈ ਕੇਂਦਰ ਸਰਕਾਰ ਲਗਾਤਾਰ ਗੰਦੀਆਂ ਰਾਜਨੀਤਿਕ ਸਾਜ਼ਿਸ਼ਾਂ ਰਚ ਰਹੀ ਹੈ। ਪੰਜਾਬ ਸਰਕਾਰ ਦਾ ਅਕਸ ਖਰਾਬ ਕਰਨ ਦੇ ਉਦੇਸ਼ ਨਾਲ ਵਾਰ-ਵਾਰ ਪੱਤਰ ਭੇਜਣ ਦਾ ਨਾਟਕ ਕੀਤਾ ਜਾ ਰਹਾ ਹੈ।

ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਹਾਲੀਆ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਲੰਘੀ 28 ਤਾਰੀਖ਼ ਨੂੰ ਪੰਜਾਬ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਨੇ ਈਡੀ ਨੂੰ ਸਪੱਸ਼ਟ ਰੂਪ ਵਿੱਚ ਪੱਤਰ ਲਿਖ ਕੇ ਸੂਚਿਤ ਕੀਤਾ ਸੀ ਕਿ ਉਨ੍ਹਾਂ ਵੱਲੋਂ ਭੇਜੇ ਗਏ ਦਸਤਾਵੇਜ਼ ਪੜ੍ਹਨਯੋਗ ਨਹੀਂ ਹਨ। ਪੁਲਿਸ ਪ੍ਰਸ਼ਾਸਨ ਨੇ ਈਡੀ ਤੋਂ ਬੇਨਤੀ ਕੀਤੀ ਸੀ ਕਿ 1 ਤਾਰੀਖ਼ ਨੂੰ ਉਹ ਆਪਣਾ ਕੋਈ ਜ਼ਿੰਮੇਵਾਰ ਅਧਿਕਾਰੀ ਪੁਲਿਸ ਮੁੱਖ ਦਫ਼ਤਰ (ਹੈੱਡਕੁਆਰਟਰ) ਭੇਜੇ ਜੋ ਇਹਨਾਂ ਦਸਤਾਵੇਜ਼ਾਂ ਦੀ ਸਹੀ ਜਾਣਕਾਰੀ ਦੇ ਸਕੇ। ਪਰ ਮਿਥੀ ਤਾਰੀਖ਼ ‘ਤੇ ਈਡੀ ਦਾ ਕੋਈ ਵੀ ਅਧਿਕਾਰੀ ਦਸਤਾਵੇਜ਼ ਲੈ ਕੇ ਪੁਲਿਸ ਕੋਲ ਨਹੀਂ ਪਹੁੰਚਿਆ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਈਡੀ ਦਾ ਮਕਸਦ ਜਾਂਚ ਕਰਨਾ ਨਹੀਂ, ਬਲਕਿ ਕੇਵਲ ਅਤੇ ਕੇਵਲ ਮੀਡੀਆ ਵਿੱਚ ਪੰਜਾਬ ਸਰਕਾਰ ਅਤੇ ਸਾਡੇ ਆਗੂਆਂ ਨੂੰ ਬਦਨਾਮ ਕਰਨਾ ਹੈ।

ਆਪ ਆਗੂ ਨੇ ਕਿਹਾ ਕਿ ਈਡੀ ਅਤੇ ਭਾਜਪਾ ਦਾ ਇੱਕੋ-ਇੱਕ ਮੁੱਖ ਮਕਸਦ ਪਜਾਬ ਵਿੱਚ ਹੋ ਰਹੇ ਅਭੂਤਪੂਰਵ ਵਿਕਾਸ ਕਾਰਜਾਂ ਨੂੰ ਰੋਕਣਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਕੇ ਬਦਨਾਮ ਕਰਨਾ ਹੈ। ਧਾਲੀਵਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਇਹ ਨਾ ਭੁੱਲੇ ਕਿ ਉਸਨੇ ਸਾਡੇ ਸੀਨੀਅਰ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਦੇਖ ਲਿਆ ਹੈ, ਪਰ ਆਮ ਆਦਮੀ ਪਾਰਟੀ ਚੱਟਾਨ ਵਾਂਗ ਇੱਕਜੁੱਟ ਹੋ ਕੇ ਖੜ੍ਹੀ ਰਹੀ। ਈਡੀ ਅਤੇ ਸੀਬੀਆਈ ਚਾਹੇ ਜਿੰਨੀਆਂ ਵੀ ਕੋਸ਼ਿਸ਼ਾਂ ਕਰ ਲੈਣ, 2027 ਦੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਫਿਰ ਤੋਂ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣਾਏਗੀ। ਸਾਡੇ ਆਗੂਆਂ ਨੇ ਜੇਲ੍ਹ ਜਾਣਾ ਸਵੀਕਾਰ ਕੀਤਾ, ਪਰ ਭਾਜਪਾ ਦੀ ਤਾਨਾਸ਼ਾਹੀ ਅੱਗੇ ਝੁਕਣਾ ਪਸੰਦ ਨਹੀਂ ਕੀਤਾ।

ਭਾਜਪਾ ਨੂੰ ਪੰਜਾਬ ਦਾ “ਦੁਸ਼ਮਣ ਨੰਬਰ-1” ਕਰਾਰ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਸ ਪਾਰਟੀ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 750 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਕੀਤਾ, ਪੰਜਾਬ ਦੇ ਵਿਕਾਸ ਫੰਡ ਰੋਕ ਦਿੱਤੇ ਅਤੇ ਰਾਜ ਦੇ ਵਿਕਾਸ ਵਿੱਚ ਹਰ ਕਦਮ ‘ਤੇ ਰੋੜੇ ਅਟਕਾਏ। ਉਨ੍ਹਾਂ ਸਪੱਸ਼ਟ ਕੀਤਾ ਕਿ ਈਡੀ ਦੀਆਂ ਵਿਸਾਖੀਆਂ ਦੇ ਸਹਾਰੇ ਭਾਜਪਾ ਆਮ ਆਦਮੀ ਪਾਰਟੀ ਦੇ ਯੋਧਿਆਂ ਨੂੰ ਡਰਾ ਨਹੀਂ ਸਕਦੀ। ਅਸੀਂ ਇਹਨਾਂ ਝੂਠੇ ਮੁਕੱਦਮਿਆਂ ਤੋਂ ਡਰਨ ਵਾਲੇ ਨਹੀਂ ਹਾਂ। ਜਿਸ ਤਰ੍ਹਾਂ ਦਿੱਲੀ ਵਿੱਚ ਸੱਚ ਦੀ ਜਿੱਤ ਹੋਈ ਅਤੇ ਫਰਜ਼ੀ ਮਾਮਲੇ ਬੇਨਕਾਬ ਹੋਏ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਸੱਚ ਦੀ ਹੀ ਜਿੱਤ ਹੋਵੇਗੀ ਅਤੇ ਭਾਜਪਾ ਦਾ ਸਾਜਿਸ਼ਾਂ ਪੂਰੀ ਤਰ੍ਹਾਂ ਬੇਨਕਾਬ ਹੋਣਗੀਆਂ।

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments