Saturday, January 31, 2026
HomeGeneralਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ...

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਧ, ਦੀਪਕ ਬਾਲੀ ਨੂੰ ਲੈ ਕੇ ਬਣਾਈ ਕਮੇਟੀ ਨੇ ਧਾਰਮਿਕ ਆਗੂਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਪਲੇਠੀ ਮੀਟਿੰਗ

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਕਮੇਟੀ ਸਨਮੁੱਖ ਤਜਵੀਜਤ ਸਮਾਗਮਾਂ ਦੀ ਕੀਤੀ ਪੇਸ਼ਕਾਰੀ

649ਵਾਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 6 ਫਰਵਰੀ ਨੂੰ ਖੁਰਾਲਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਸਾਲ ਭਰ ਚੱਲਣਗੇ ਸਮਾਗਮ

ਸੈਮੀਨਾਰ ਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਪੱਧਰੀ ਮੁਕਾਬਲੇ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਗੁਰੂ ਜੀ ਯਾਦਗਾਰੀ ਸਿੱਕਾ ਜਾਰੀ ਕਰਨਾ, ਖੂਨਦਾਨ ਕੈਂਪ, ਪਲਾਂਟੇਸ਼ਨ ਮੁਹਿੰਮ, ਮੈਰਾਥਨ, ਸ਼ੋਭਾ ਯਾਤਰਾ, ਸਾਈਕਲ ਰੈਲੀ ਆਦਿ ਸਮਾਗਮ ਸਾਲ ਭਰ ਚੱਲਣਗੇ

04 ਫਰਵਰੀ, 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ; ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਹੋਵੇਗਾ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ

ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।

ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾਸ ਜੀ, ਸੰਤ ਇੰਦਰ ਦਾਸ ਜੀ, ਸੰਤ ਜਗੀਰ ਸਿੰਘ ਜੀ, ਸ੍ਰੀ ਸਤਿਆਵਾਨ ਜੀ, ਸ੍ਰੀ ਕ੍ਰਿਸ਼ਨ ਕੁਮਾਰ ਜੀ ਤੇ ਸ੍ਰੀ ਰਾਜ ਕਪੂਰ ਜੀ ਡੇਰਾ ਬੱਲਾਂ, ਬੀਬੀ ਸੰਤੋਸ਼ ਕੁਮਾਰੀ, ਸਕਾਲਰ ਡਾ. ਰਾਜ ਕੁਮਾਰ ਹੰਸ, ਡਾ. ਸੋਮਾ ਅਤਰੀ, ਸ੍ਰੀ ਵਿਜੇ ਆਦਿ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਮਾਗਮ ਮਨਾਏਗੀ। ਅੱਜ ਕਮੇਟੀ ਦੇ ਸਨਮੁੱਖ ਤਜਵੀਜਤ ਸਮਾਗਮਾਂ ਦੀ ਪੇਸ਼ਕਾਰੀ ਮਗਰੋਂ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ‘ਚ ਪਿੰਡ-ਪਿੰਡ ‘ਚ ਫਰਵਰੀ 27 ਤੋਂ ਫਰਵਰੀ 2027 ਤੱਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੈਮੀਨਾਰ ਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਪੱਧਰੀ ਮੁਕਾਬਲੇ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਗੁਰੂ ਜੀ ਯਾਦਗਾਰੀ ਸਿੱਕਾ ਜਾਰੀ ਕਰਨਾ, ਖੂਨਦਾਨ ਕੈਂਪ, ਪਲਾਂਟੇਸ਼ਨ ਮੁਹਿੰਮ, ਮੈਰਾਥਨ, ਸ਼ੋਭਾ ਯਾਤਰਾ, ਸਾਈਕਡ ਰੈਲੀਆਂ ਆਦਿ ਸਮਾਗਮਾਂ ਦੀ ਤਜਵੀਜ਼ ਬਣਾਈ ਗਈ ਹੈ, ਜੋ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ ਦੀ ਸਲਾਹ ਨਾਲ ਹੀ ਮਨਾਏ ਜਾਣਗੇ।

ਸ. ਚੀਮਾ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਵਿੱਚ ਮਹੀਨਾਵਾਰ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 4 ਸ਼ੋਭਾ ਯਾਤਰਾਵਾਂ ਵਾਰਾਨਸੀ-ਖੁਰਾਲਗੜ ਸਾਹਿਬ, ਫ਼ਰੀਦਕੋਟ-ਖੁਰਾਲਗੜ ਸਾਹਿਬ,ਬਠਿੰਡਾ-ਖੁਰਾਲਗੜ ਸਾਹਿਬ ਅਤੇ ਜੰਮੂ-ਖੁਰਾਲਗੜ ਸਾਹਿਬ ਆਦਿ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਇੱਕ ਵਿਸ਼ੇਸ਼ ਲੋਗੋ ਵੀ ਤਿਆਰ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇੱਕ ਸਿੱਕਾ ਵੀ ਜਾਰੀ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਮੀਟਿੰਗ ਵਿੱਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵਨਾ ਨਾਲ ਇਹ ਸਮਾਗਮ ਕਰਵਾ ਰਹੀ ਹੈ ਅਤੇ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ, ਸਕਾਲਰਾਂ ਦੀ ਅਗਵਾਈ ਤੇ ਸਲਾਹ ਨਾਲ ਸਮੁੱਚੇ ਸਮਾਗਮ ਮਨਾਏ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments