Monday, September 14, 2026
Monday, September 14, 2026
HomeEmploymentਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

•ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ 1 ਅਗਸਤ ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਂਦੇ ਮਹੀਨਾਵਾਰ ਮਿਹਨਤਾਨੇ ਬਰਾਬਰ ਮਿਲੇਗੀ ਤਨਖ਼ਾਹ: ਹਰਜੋਤ ਸਿੰਘ ਬੈਂਸ

•ਸਰਕਾਰ ਅਤੇ ਯੂਨੀਅਨ ਦੇ ਪ੍ਰਤੀਨਿਧੀਆਂ ਦਰਮਿਆਨ ਸਾਰਥਕ ਵਿਚਾਰ-ਵਟਾਂਦਰੇ ਉਪਰੰਤ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਖਤਮ: ਹਰਜੋਤ ਸਿੰਘ ਬੈਂਸ

•ਬਰਨਾਲਾ ਘਟਨਾ ਦੀ ਜਾਂਚ ਅਤੇ ਜਲਦ ਨਿਆਂ ਯਕੀਨੀ ਬਣਾਉਣ ਲਈ ਐਸਆਈਟੀ ਦਾ ਗਠਨ: ਹਰਜੋਤ ਸਿੰਘ ਬੈਂਸ

ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ਼੍ਰੀ ਵਿਜੇ ਦਾਨਵ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਦਿਨ ਭਰ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ। ਸਫਲ ਵਿਚਾਰ-ਵਟਾਂਦਰੇ ਤੋਂ ਬਾਅਦ, ਸੂਬੇ ਭਰ ਵਿੱਚ ਸਫ਼ਾਈ ਕਰਮਚਾਰੀਆਂ ਨੇ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ।

ਅੱਜ ਸ਼ਾਮ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਫ਼ਾਈ ਸੇਵਕ ਸਾਡੇ ਸ਼ਹਿਰਾਂ ਵਿੱਚ ਸਫ਼ਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਠੇਕੇ ‘ਤੇ ਰੱਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਹੁਣ ਰੈਗੂਲਰ ਸਫ਼ਾਈ ਸੇਵਕ/ਸੀਵਰਮੈਨ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਣ ਵਾਲੇ ਕੁੱਲ ਮਾਸਿਕ ਮਿਹਨਤਾਨੇ ਦੇ ਬਰਾਬਰ ਮਿਹਨਤਾਨਾ ਮਿਲੇਗਾ।”

ਉਨ੍ਹਾਂ ਅੱਗੇ ਕਿਹਾ, “ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਵੱਲੋਂ ਠੇਕੇ ‘ਤੇ ਰੱਖੇ ਗਏ ਸਫ਼ਾਈ ਕਰਮਚਾਰੀਆਂ ਨੂੰ ਹੁਣ 1 ਅਗਸਤ, 2026 ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਮਿਲਣ ਵਾਲੇ 20,500 ਰੁਪਏ ਪ੍ਰਤੀ ਮਹੀਨਾ ਦੇ ਬਰਾਬਰ ਤਨਖਾਹ ਮਿਲੇਗੀ।”

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ, “ਇਸ ਸੋਧੇ ਹੋਏ ਢਾਂਚੇ ਵਿੱਚ ਪਿਛਲੀਆਂ ਠੇਕੇ ਅਧਾਰਤ ਤਨਖਾਹਾਂ ਦੇ ਮੁਕਾਬਲੇ ਕਾਫ਼ੀ ਵੱਡਾ ਵਾਧਾ ਕੀਤਾ ਗਿਆ ਹੈ। ਮਿਹਨਤਾਨਾ 20,500 ਰੁਪਏ ਕਰਨ ਤੋਂ ਪਹਿਲਾਂ ਹਾਲ ਹੀ ਵਿੱਚ ਇਹ 10,500 ਰੁਪਏ ਤੋਂ ਵਧਾ ਕੇ 14,000 ਰੁਪਏ ਕੀਤਾ ਗਿਆ ਸੀ। ਮਾਨ ਸਰਕਾਰ ਦੇ ਇਸ ਫੈਸਲੇ ਨਾਲ ਸੈਨੀਟੇਸ਼ਨ ਸੇਵਾਵਾਂ ‘ਤੇ ਨਿਰਭਰ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਮੈਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਨੂੰ 1 ਅਗਸਤ ਤੋਂ ਤੁਰੰਤ ਪ੍ਰਭਾਵ ਨਾਲ ਇਸ ਹੁਕਮ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।”

ਬਰਨਾਲਾ ਵਿੱਚ ਹਾਲ ਹੀ ਵਿੱਚ ਵਾਪਰੀ ਮੰਦਭਾਗੀ ਘਟਨਾ ਬਾਰੇ ਗੱਲ ਕਰਦਿਆਂ, ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ, “ਇਸ ਮਾਮਲੇ ਦੀ ਜਾਂਚ ਕਰਨ ਅਤੇ ਜਲਦ ਨਿਆਂ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕੀਤਾ ਗਿਆ ਹੈ। ਇਹ ਹਰੇਕ ਵਰਕਰ ਦੀ ਭਲਾਈ ਅਤੇ ਇੱਕ ਸਾਫ਼ ਅਤੇ ਸਿਹਤਮੰਦ ਪੰਜਾਬ ਬਣਾਉਣ ਪ੍ਰਤੀ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੂਬਾ ਸਰਕਾਰ ਜਨਤਕ ਸੇਵਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਲਈ ਸਮਾਜਿਕ ਨਿਆਂ ਯਕੀਨੀ ਬਣਾਉਣ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments