Wednesday, July 29, 2026
Wednesday, July 29, 2026
HomePoliticsਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ 'ਆਪ' ਵਿੱਚ ਹੋਏ ਸ਼ਾਮਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ‘ਆਪ’ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ

ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ ‘ਤੇ ‘ਆਪ’ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।

ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਫਿਰ ਤੋਂ ‘ਰੰਗਲਾ ਪੰਜਾਬ’ ਬਣਾਵਾਂਗੇ।

ਦੂਜੇ ਪਾਸੇ ਤਲਬੀਰ ਸਿੰਘ ਨੇ ਕਿਹਾ ਕਿ ਮਜੀਠਾ ਵਿੱਚ ਕਾਂਗਰਸ ਦਾ ਗ੍ਰਾਫ ਪੂਰੀ ਤਰ੍ਹਾਂ ਡਿੱਗ ਚੁੱਕਾ ਹੈ ਅਤੇ ਅੱਜ ਪਾਰਟੀ ਦੇ ਮਿਹਨਤੀ ਆਗੂਆਂ ਦੇ ‘ਆਪ’ ਵਿੱਚ ਆਉਣ ਨਾਲ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments