Saturday, August 1, 2026
Saturday, August 1, 2026
HomeGeneralਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ...

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਮਾਣਯੋਗ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ।

ਸ੍ਰੀ ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ।

ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹੇ ਹਨ। ਸ੍ਰੀ ਭਗਤ ਨੇ ਕਿਹਾ ਕਿ ਮਾਣਯੋਗ ਕੋਰਟ ਦਾ ਇਹ ਫੈਸਲਾ ਦੇਸ਼ ਵਿੱਚ ਲੋਕਤੰਤਰਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੱਚਾਈ ਤੇ ਨਿਆਂ ਦੀ ਮਹੱਤਤਾ ਨੂੰ ਉਜਾਗਰ ਕਰੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments