Thursday, June 11, 2026
Thursday, June 11, 2026
HomePoliticsਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ- ਕੇਜਰੀਵਾਲ

ਕਾਂਗਰਸ ਨੂੰ ਮੇਰੇ ਵੱਲੋਂ ‘ਈਡੀ ਪਾਰਟੀ’ ਅਤੇ ਬੇਅਦਬੀ ਪਾਰਟੀ / ਚਿੱਟਾ ਪਾਰਟੀ ਦੇ ਖਿਲਾਫ ਬੋਲਣ ‘ਤੇ ਇੰਨੀ ਤਕਲੀਫ਼ ਕਿਉਂ ਹੋ ਰਹੀ ਹੈ? ਕਾਂਗਰਸ ਖੁੱਲ੍ਹ ਕੇ ਉਨ੍ਹਾਂ ਦੇ ਬਚਾਅ ਵਿੱਚ ਸਾਹਮਣੇ ਆ ਗਈ ਹੈ: ਅਰਵਿੰਦ ਕੇਜਰੀਵਾਲ

ਸੁਣਿਆ ਹੈ ਈਡੀ ਪਾਰਟੀ ਬੇਅਦਬੀ ਪਾਰਟੀ ਨਾਲ ਗਠਜੋੜ ਕਰਨ ਲਈ ਬੇਚੈਨ ਹੈ, ਪਰ ਉਹ ਘਾਹ ਨਹੀਂ ਪਾ ਰਹੀ- ਕੇਜਰੀਵਾਲ

ਈਡੀ ਪਾਰਟੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਾਡੇ ਵਪਾਰੀਆਂ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈ, ਜਿਸ ਨੂੰ ਪੰਜਾਬ ਬਰਦਾਸ਼ਤ ਨਹੀਂ ਕਰੇਗਾ- ਭਗਵੰਤ ਸਿੰਘ ਮਾਨ

ਵਪਾਰੀਆਂ ਨੂੰ ਈਡੀ ਰੇਡ ਨਾਲ ਬਰਬਾਦ ਕਰ ਦਿੱਤਾ ਅਤੇ ਨੌਜਵਾਨਾਂ ਨੂੰ ਪ੍ਰੀਖਿਆ ਘੁਟਾਲਿਆਂ ਨਾਲ, ਮੋਦੀ ਜੀ ਤੁਸੀਂ ਮਹਾਨ ਹੋ- ਮਨੀਸ਼ ਸਿਸੋਦੀਆ

ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ ਵਾਰ ਫਿਰ ਈਡੀ ਦੀ ਰੇਡ ਪੈਣ ‘ਤੇ ਆਮ ਆਦਮੀ ਪਾਰਟੀ ਅਤੇ ਉਸਦੀ ਪੰਜਾਬ ਸਰਕਾਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ। ਦੂਜੇ ਪਾਸੇ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਸੱਤਾ ਵਿੱਚ ਬੈਠੀ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਈਡੀ ਪਾਰਟੀ ਪੰਜਾਬ ਦੇ ਹਿੰਦੂ ਵਪਾਰੀਆਂ ‘ਤੇ ਈਡੀ ਦੀ ਰੇਡ ਕਰਵਾ ਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਪਾਰੀ ਘਬਰਾਏ ਨਾ, ਪੂਰਾ ਪੰਜਾਬ ਤੁਹਾਡੇ ਨਾਲ ਖੜ੍ਹਾ ਹੈ। ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਈਡੀ ਪਾਰਟੀ ਮੰਗਲਵਾਰ ਨੂੰ ਇੱਕ ਵਾਰ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ ‘ਤੇ ਈਡੀ ਦੀ ਰੇਡ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ।

ਅਰਵਿੰਦ ਕੇਜਰੀਵਾਲ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀ ਚਰਚਾ ‘ਤੇ ਕਿਹਾ ਕਿ ਸੁਣਿਆ ਹੈ ਕਿ ਈਡੀ ਪਾਰਟੀ ਪੰਜਾਬ ਦੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗਠਜੋੜ ਕਰਨ ਲਈ ਬਹੁਤ ਬੇਚੈਨ ਹੈ, ਪਰ ਬੇਅਦਬੀ ਪਾਰਟੀ/ਚਿੱਟਾ ਪਾਰਟੀ ਉਨ੍ਹਾਂ ਨੂੰ ਘਾਹ ਨਹੀਂ ਪਾ ਰਹੀ ਹੈ।

ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਈਡੀ ਦੀ ਰੇਡ ‘ਤੇ ਕਿਹਾ ਕਿ ਪੰਜਾਬ ਦੇ ਹਿੰਦੂ ਵਪਾਰੀ ਸਾਡੇ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿੱਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ। ਈਡੀ ਪਾਰਟੀ ਸੈਂਟਰਲ ਏਜੰਸੀਆਂ ਦੀ ਗਲਤ ਵਰਤੋਂ ਕਰਕੇ ਸਾਡੇ ਵਪਾਰੀਆਂ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈ। ਅਜਿਹਾ ਕਰਕੇ ਉਹ ਸਿਆਸੀ ਦਬਾਅ ਪਾ ਕੇ ਉਨ੍ਹਾਂ ਨੂੰ ਆਪਣੇ ਨਾਲ ਮਿਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਅਸੀਂ ਆਪਣੇ ਵਪਾਰੀਆਂ ਦੇ ਨਾਲ ਖੜ੍ਹੇ ਹਾਂ।

ਇਸ ਦੌਰਾਨ, ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮੇਰੇ ਵੱਲੋਂ ‘ਈਡੀ ਪਾਰਟੀ’ ਅਤੇ ਬੇਅਦਬੀ ਪਾਰਟੀ / ਚਿੱਟਾ ਪਾਰਟੀ ਦੇ ਖਿਲਾਫ ਬੋਲਣ ‘ਤੇ ਇੰਨੀ ਤਕਲੀਫ਼ ਕਿਉਂ ਹੋ ਰਹੀ ਹੈ? ਕਾਂਗਰਸ ਖੁੱਲ੍ਹ ਕੇ ਉਨ੍ਹਾਂ ਦੇ ਬਚਾਅ ਵਿੱਚ ਸਾਹਮਣੇ ਆ ਗਈ ਹੈ।

ਉੱਥੇ ਹੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਪਾਰੀਆਂ ਨੂੰ ਈਡੀ ਰੇਡ ਨਾਲ ਬਰਬਾਦ ਕਰ ਦਿੱਤਾ ਅਤੇ ਨੌਜਵਾਨਾਂ ਨੂੰ ਪ੍ਰੀਖਿਆ ਘੁਟਾਲਿਆਂ ਨਾਲ, ਮੋਦੀ ਜੀ ਤੁਸੀਂ ਮਹਾਨ ਹੋ। ਪਰ ਦੇਸ਼ ਨੂੰ ਇਨੋਵੇਸ਼ਨ ਇਕਾਨਮੀ ਚਾਹੀਦੀ ਹੈ, ਈਡੀ ਇਕਾਨਮੀ ਨਹੀਂ। ਲੱਛੇਦਾਰ ਭਾਸ਼ਣਾਂ ਅਤੇ ਮੀਡੀਆ ਮੈਨੇਜਮੈਂਟ ਨਾਲ ਆਰਥਿਕਤਾ ਦਾ ਸੱਚ ਜ਼ਿਆਦਾ ਦਿਨ ਤੱਕ ਨਹੀਂ ਛੁਪ ਸਕਦਾ।

ਮਨੀਸ਼ ਸਿਸੋਦੀਆ ਨੇ ਕਿਹਾ ਕਿ 26 ਸਾਲਾਂ ਵਿੱਚ ਪਹਿਲੀ ਵਾਰ ਐਮਐਸਸੀਆਈ ਇਮਰਜਿੰਗ ਮਾਰਕੀਟਸ ਇੰਡੈਕਸ ਦੀਆਂ ਟੌਪ 10 ਕੰਪਨੀਆਂ ਵਿੱਚੋਂ ਭਾਰਤ ਦੀਆਂ ਕੰਪਨੀਆਂ ਬਾਹਰ ਹੋ ਗਈਆਂ ਹਨ। ਐਮਐਸਸੀਆਈ ਇਮਰਜਿੰਗ ਮਾਰਕੀਟਸ ਇੰਡੈਕਸ ਦੁਨੀਆ ਦੇ ਸਭ ਤੋਂ ਵੱਡੇ ਨਿਵੇਸ਼ ਸੂਚਕਾਂਕਾਂ ਵਿੱਚੋਂ ਇੱਕ ਹੈ। ਦੁਨੀਆ ਭਰ ਦੇ ਸੈਂਕੜੇ ਅਰਬ ਡਾਲਰ ਦੇ ਫੰਡ ਇਸੇ ਇੰਡੈਕਸ ਨੂੰ ਦੇਖ ਕੇ ਨਿਵੇਸ਼ ਕਰਦੇ ਹਨ। ਅਤੇ ਦੁਨੀਆ ਦਾ ਪੈਸਾ ਕਿੱਥੇ ਜਾ ਰਿਹਾ ਹੈ- ਏਆਈ, ਸੈਮੀਕੰਡਕਟਰਸ, ਫਿਊਚਰ ਟੈਕਨਾਲੋਜੀ, ਟੀਐਸਐਮਸੀ, ਐਸਕੇ ਹਾਈਨਿਕਸ ਅਤੇ ਮੀਡੀਆ ਟੈਕ ਵਰਗੀਆਂ ਕੰਪਨੀਆਂ ਅੱਗੇ ਵਧ ਰਹੀਆਂ ਹਨ।

ਪਰ ਭਾਰਤ ਵਿੱਚ ਨਵੀਂ ਸੋਚ ਨਵੀਂ ਤਕਨੀਕ ਅਤੇ ਨਵੇਂ ਉੱਦਮਾਂ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਇੱਕ ਵੱਖਰਾ ਹੀ ਮਾਡਲ ਚੱਲ ਰਿਹਾ ਹੈ। ਜੋ ਵੀ ਕੰਪਨੀ ਅੱਗੇ ਵਧਦੀ ਹੈ, ਉਸਦੇ ਇੱਥੇ ਪਹਿਲਾਂ ਈਡੀ ਦੀ ਰੇਡ ਕਰਵਾਓ, ਫਿਰ ਪਾਰਟੀ ਲਈ ਚੰਦਾ ਵਸੂਲੋ। ਨਤੀਜਾ – ਨਿਵੇਸ਼ ਘਟ ਰਿਹਾ ਹੈ। ਨਵੀਆਂ ਨੌਕਰੀਆਂ ਘੱਟ ਪੈਦਾ ਹੋ ਰਹੀਆਂ ਹਨ। ਚੰਗੀ ਸੈਲਰੀ ਵਾਲੀਆਂ ਨੌਕਰੀਆਂ ਦੇ ਮੌਕੇ ਸਿਮਟ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments