Monday, July 27, 2026
Monday, July 27, 2026
HomePoliticsਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਖ਼ੁਦ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਗੈਂਗਸਟਰਾਂ ਦੇ ਕਰੀਬੀਆਂ ਨੂੰ ਰਾਜਨੀਤੀ ਵਿੱਚ ਸੈੱਟ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਅਕਾਲੀ ਦਲ, ਅਪਰਾਧੀਆਂ ਨੂੰ ਪਾਲਣਾ ਉਸਦੀ ਪੁਰਾਣੀ ਫ਼ਿਤਰਤ: ਬਲਤੇਜ ਪੰਨੂ

ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਘਾਟ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? – ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ, ਅਸਲ ਵਿੱਚ ਉਹੀ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਵਿੱਚ ਸਭ ਤੋਂ ਅੱਗੇ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਇਹ ਹੈ ਕਿ ਇੱਕ ਪਾਸੇ ਉਹ ਸ਼ਾਂਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਬਦਨਾਮ ਗੈਂਗਸਟਰ ਦੀ ਪਤਨੀ ਨੂੰ ‘ਹਲਕਾ ਇੰਚਾਰਜ’ ਬਣਾ ਕੇ ਉਸ ਨੂੰ ਸਿਆਸੀ ਤਾਕਤ ਸੌਂਪ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਨੇ ਸਿਰਫ਼ ਇੱਕ ਥਾਂ ਨਹੀਂ, ਸਗੋਂ ਕਈ ਹੋਰ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਗੈਂਗਸਟਰਾਂ ਦੇ ਕਰੀਬੀਆਂ ਨੂੰ ਮੁੱਖ ਧਾਰਾ ਦੀ ਰਾਜਨੀਤੀ ਵਿੱਚ ਫਿੱਟ ਕਰਨ ਦੀ ਕੋਸ਼ਿਸ਼ ਕੀਤੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਅਕਾਲੀ ਦਲ ਕੋਲ ਇਮਾਨਦਾਰ ਵਰਕਰਾਂ ਦੀ ਇੰਨੀ ਕਮੀ ਹੋ ਗਈ ਹੈ ਕਿ ਉਨ੍ਹਾਂ ਨੂੰ ਹੁਣ ਆਪਣੀ ਪਾਰਟੀ ਚਲਾਉਣ ਲਈ ਗੈਂਗਸਟਰਾਂ ਦੇ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ? ਇਹ ਪੰਜਾਬ ਦੀ ਜਨਤਾ ਨਾਲ ਸਿੱਧਾ ਧੋਖਾ ਹੈ।

ਹਾਲੀਆ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਪੰਨੂ ਨੇ ਦੱਸਿਆ ਕਿ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ‘ਤੇ ਫਿਰੌਤੀ (ਐਕਸਟੌਰਸ਼ਨ) ਦੇ ਗੰਭੀਰ ਮਾਮਲੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਖ਼ਿਲਾਫ਼ ਜਦੋਂ ਉਹ ਪੰਜਾਬ ਐਂਡ ਹਰਿਆਣਾ ਹਾਈਕੋਰਟ ਪਹੁੰਚੇ ਤਾਂ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਅਦਾਲਤ ਵਿੱਚ ਗੋਲਡੀ ਬਰਾੜ ਦੇ ਪਰਿਵਾਰ ਵੱਲੋਂ ਜੋ ਵਕੀਲ ਪੇਸ਼ ਹੋਏ, ਉਹ ਸਿੱਧੇ ਤੌਰ ‘ਤੇ ਅਕਾਲੀ ਦਲ ਨਾਲ ਜੁੜੇ ਹੋਏ ਸਨ। ਇਸ ਨਾਲ ਅਕਾਲੀ ਦਲ ਦਾ ਦੋਹਰਾ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ।

ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦਾ ਢੌਂਗ ਕਰਦਾ ਹੈ, ਅਤੇ ਦੂਜੇ ਪਾਸੇ ਉਹੀ ਲੋਕ ਕਾਨੂੰਨ ਤੋੜਨ ਵਾਲਿਆਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦੀ ਢਾਲ ਬਣ ਕੇ ਖੜ੍ਹੇ ਹੁੰਦੇ ਹਨ। ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨਾ, ਉਨ੍ਹਾਂ ਨੂੰ ਹਲਕਾ ਇੰਚਾਰਜ ਬਣਾਉਣਾ ਅਤੇ ਉਨ੍ਹਾਂ ਦੇ ਕੇਸਾਂ ਦੀ ਪੈਰਵੀ ਕਰਨਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਦਾ ਚੋਲਾ ਰਾਜਨੀਤਿਕ ਹੈ, ਪਰ ਉਨ੍ਹਾਂ ਦੀ ਹਮਦਰਦੀ ਹਮੇਸ਼ਾ ਗੈਰ-ਸਮਾਜਿਕ ਅਨਸਰਾਂ ਨਾਲ ਰਹੀ ਹੈ। ਪੰਜਾਬ ਦੀ ਜਨਤਾ ਅਕਾਲੀ ਦਲ ਦੇ ਇਸ ਖ਼ੌਫ਼ਨਾਕ ਅਤੇ ਦੋਹਰੇ ਚਿਹਰੇ ਨੂੰ ਪਛਾਣ ਚੁੱਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments